Wednesday, 2 November 2016

ਜਿੰਦਗੀ ਦਾ ਭੇਤ -- Gurbani Quote -- Essence Of Life

ਜੋ ਸੁਖ ਅਤੇ ਦੁੱਖ ਦੋਹਾਂ ਨੂੰ ਇਕੋ ਜਿਹਾ ਜਾਣਦਾ ਹੈ,ਜੋ ਆਦਰ ਤੇ ਨਿਰਾਦਰੀ ਨੂੰ ਵੀ ਇਕ ਸਮਾਨ ਜਾਣਦਾ ਹੈ।ਭਾਵ ਕੋਈ ਮਨੁੱਖ ਉਸ ਦਾ ਆਦਰ ਕਰੇ ਤਾਂ ਭੀ ਪਰਵਾਹ ਨਹੀਂ, ਜੇ ਕੋਈ ਉਸ ਦੀ ਨਿਰਾਦਰੀ ਕਰੇ ਤਾਂ ਭੀ ਪਰਵਾਹ ਨਹੀਂ, ਅਤੇ ਜੇਹੜਾ ਮਨੁੱਖ ਖ਼ੁਸ਼ੀ ਅਤੇ ਗ਼ਮੀ ਦੋਹਾਂ ਤੋਂ ਨਿਰਲੇਪ ਰਹਿੰਦਾ ਹੈ ਭਾਵ ਖ਼ੁਸ਼ੀ ਦੇ ਵੇਲੇ ਅਹੰਕਾਰ ਵਿਚ ਨਹੀਂ ਆ ਜਾਂਦਾ ਤੇ ਗ਼ਮੀ ਦੇ ਵੇਲੇ ਘਬਰਾ ਨਹੀਂ ਜਾਂਦਾਉਸ ਨੇ ਜਗਤ ਵਿਚ ਜੀਵਨ ਦਾ ਭੇਤ ਸਮਝ ਲਿਆ ਹੈ ॥