Wednesday 21 June 2017

4 Gurbani Quotes From ਮਾਰੂ ਵਾਰ ਮਹਲਾ ੫ ਡਖਣੇ ਮਃ ੫ Sri Guru Granth Shaib JI Quotes



 ਸਲ ਵਿਚ ਉਸਨੂੰ ਜਿਊਂਦਾ ਸਮਝੋ ਜਿਸ ਨੇ ਸੰਸਾਰਕ ਵਾਸਨਾ ਮਿਟਾ ਲਈਆਂ ਹਨ।
ਜੇਹੜੇ ਨਿਰੇ ਦੁਨੀਆ ਦੇ ਰੰਗ ਮਾਣਦੇ ਹਨ ਉਹ ਆਤਮਕ ਮੌਤੇ ਮਰ ਜਾਂਦੇ ਹਨ।
ਅਤੇ ਉਹੀ ਮਨੁੱਖ ਸ਼ਿਰੋਮਣੀ (ਕਹੇ ਜਾਂਦੇ ਹਨ),
ਜਿਨ੍ਹਾਂ ਦਾ ਪਿਆਰ ਇੱਕ ਪਰਮਾਤਮਾ ਨਾਲ ਹੈ ॥੨॥



ਸਿਰਫ਼ ਇਕ ਪਰਮਾਤਮਾ ਨੂੰ ਮਿਲਣ ਦੀ ਤਾਂਘ ਰੱਖ, ਇਕ ਪਰਮਾਤਮਾ ਨੂੰ ਹੀ ਆਪਣਾ ਮਿੱਤਰ ਬਣਾ, ਹੇ ਨਾਨਕ! ਉਹੀ ਤੇਰੀ ਆਸ ਪੂਰੀ ਕਰਨ ਵਾਲਾ ਹੈ। ਕਿਸੇ ਮਨੁੱਖ ਦਾ ਆਸਰਾ ਲੈਣਾ ਲੱਜਾ ਦਾ ਕਾਰਨ ਬਣਦਾ ਹੈ ॥ 


ਜੇ ਕਿਸੇ ਮਨੁੱਖ ਨੂੰ ਸਾਰੇ ਸੁਖ ਮਾਣਨ ਨੂੰ ਮਿਲੇ ਹੋਣ, ਜੇ ਉਹ ਸਾਰੀ ਧਰਤੀ ਦਾ ਮਾਲਕ ਹੋਵੇ, (ਪਰ) ਹੇ ਨਾਨਕ! ਜੇ ਉਹ ਪ੍ਰਭੂ ਦੇ ਨਾਮ ਤੋਂ ਸੱਖਣਾ ਹੈ ਉਸ ਦੀ ਆਤਮਾ ਮੁਰਦਾ ਹੈ, ਸਾਰੇ ਸੁਖ ਉਸ ਲਈ ਰੋਗ (ਸਮਾਨ) ਹਨ (ਉਸ ਦੀ ਆਤਮਾ ਨੂੰ ਹੋਰ ਮੁਰਦਿਹਾਣ ਦੇਂਦੇ ਹਨ) ॥੨॥

No comments:

Post a Comment